5 hours ago
Swift News
ਅੰਤਰਰਾਸ਼ਟਰੀ ਕ੍ਰੈਡਿਟ ਯੂਨੀਅਨ ਦਿਵਸ ਦੇ ਮੌਕੇ ’ਤੇ ਖਾਲਸਾ ਕ੍ਰੈਡਿਟ ਯੂਨੀਅਨ ਵੱਲੋਂ ਸਿਟੀ ਆਫ਼ ਸਰੀ ਦੇ ਸਹਿਯੋਗ ਨਾਲ ਅੱਜ ਚੌਥੀ ਸਾਲਾਨਾ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਸਮਾਗਮ ਸਰੀ ਦੇ ਹੰਟ ਰੋਡ ਪਾਰਕ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 2 ਵੱਜ ਕੇ 30 ਮਿੰਟ ਤੱਕ ਹੋਵੇਗਾ। ਇਹ ਪਾਰਕ 125ਵੀਂ ਸਟਰੀਟ ਅਤੇ 78ਵੇਂ ਐਵੇਨਿਊ ਦੇ ਨੇੜੇ ਸਥਿਤ ਹੈ।
ਇਸ ਮੁਹਿੰਮ ਦਾ ਮੁੱਖ ਉਦੇਸ਼ ਵਾਤਾਵਰਨ ਦੀ ਸੰਭਾਲ ਕਰਨਾ, ਹਰਿਆਲੀ ਵਧਾਉਣਾ ਅਤੇ ਭਾਈਚਾਰੇ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ। ਪ੍ਰਬੰਧਕਾਂ ਵੱਲੋਂ ਲੋਕਾਂ ਨੂੰ ਇਸ ਰੁੱਖ ਲਗਾਉਣ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਲੰਟੀਅਰਾਂ ਲਈ ਦੁਪਹਿਰ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਲਈ ਕੁਲਦੀਪ ਸਿੱਧੂ ਨਾਲ 778-886-4500 ’ਤੇ ਸੰਪਰਕ ਕੀਤਾ ਜਾ ਸਕਦਾ ਹੈ।